ਮਲੋਟ: ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਬਹਾਲ ਕੀਤੀਆਂ ਜਾਣ- ਕਿਰਨਜੀਤ ਕੌਰ, ਬਲਾਕ ਪ੍ਰਧਾਨ , ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ
Malout, Muktsar | Jul 14, 2024 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮਲੋਟ ਬਲਾਕ ਪ੍ਰਧਾਨ ਕਿਰਨਜੀਤ ਕੋਰ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ । ਉਹਨਾਂ ਕਿਹਾ ਕਿ ਸਾਰੀ ਜਥੇਬੰਦੀ ਹਰਗੋਬਿੰਦ ਕੌਰ ਦੇ ਨਾਲ ਖੜ੍ਹੀ ਹੈ । ਜਿੰਨਾਂ ਚਿਰ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ ।