ਕਪੂਰਥਲਾ: ਮੁਹੱਲਾ ਪ੍ਰੀਤ ਨਗਰ ਵਿਖੇ ਹੈਪੀ ਬੈਕਰੀ ਦੀ ਦੁਕਾਨ ਦੇ ਸ਼ਟਰ ਤੋੜ ਕੇ ਚੋਰ ਗੱਲੇ ਚੋਂ ਨਗਦੀ ਲੈ ਕੇ ਹੋਏ ਫਰਾਰ ਘਟਨਾ ਸੀਸੀਟੀਵੀ ਕੈਮਰੇ ਚ ਕੈਦ
ਮਾਰਕਫੈੱਡ ਚੌਂਕ ਨਜ਼ਦੀਕ ਮੁਹੱਲਾ ਪ੍ਰੀਤ ਨਗਰ ਵਿਖੇ ਹੈਪੀ ਬੈਕਰੀ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰ ਗੱਲੇ ਵਿੱਚੋਂ 10-11 ਹਜਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਚੋਰੀ ਦੀ ਇਹ ਘਟਨਾ ਦੁਕਾਨ ਦੇ ਬਾਹਰ ਤੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ਵਿੱਚ ਦੋ ਚੋਰ ਮੋਟਰਸਾਈਕਲ ਤੇ ਆਉਂਦੇ ਹਨ ਅਤੇ ਸ਼ਟਰ ਨੂੰ ਸੈੰਟਰ ਤੋਂ ਚੁੱਕ ਅੰਦਰ ਦਾਖਲ ਹੁੰਦੇ ਹਨ ਤੇ ਗੱਲੇ ਵਿੱਚ ਪਈ ਨਕਦੀ ਲੈ ਕੇ ਫਰਾਰ ਹੋ ਜਾਂਦੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।