ਅਬੋਹਰ: ਪਿੰਡ ਕੰਧਵਾਲਾ ਅਮਰਕੋਟ ਵਿਖੇ ਅੱਗ ਨਾਲ ਝੁਲਸੇ ਵਿਅਕਤੀ ਦੀ ਹੋਈ ਮੌਤ
ਅਬੋਹਰ ਦੇ ਪਿੰਡ ਕੰਧਵਾਲਾ ਅਮਰਕੋਟ ਦੇ ਵਿੱਚ ਤਿੰਨ ਦਿਨ ਪਹਿਲਾਂ ਬੀੜੀ ਦੇ ਕਾਰਨ ਬਿਸਤਰ ਦੇ ਵਿੱਚ ਲੱਗੀ ਅੱਗ ਦੇ ਨਾਲ ਝੁਲਸੇ ਵਿਅਕਤੀ ਦੀ ਫਰੀਦਕੋਟ ਦੇ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਹੁਣ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਤੇ ਪੁਲਿਸ ਵੱਲੋਂ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।