ਮੋਰਿੰਡਾ: ਖਾਲਸਾ ਕਾਲਜ ਮੋਰਿੰਡਾ ਦੀ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਹੋਏ ਸੇਵਾਮੁਕਤ
ਖਾਲਸਾ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਉਨ੍ਹਾਂ ਨੇ 30 ਸਾਲਾਂ ਤੱਕ ਬਤੌਰ ਅਧਿਆਪਕ ਅਤੇ ਪ੍ਰਸ਼ਾਸਕ ਆਪਣੀਆਂ ਸੇਵਾਵਾਂ ਨਿਭਾਈਆਂ। ਕਾਲਜ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।