ਮਲੋਟ: ਮਿਮਿਟ ਮਲੋਟ ਦੇ ਕੰਟਰੈਕਟ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
Malout, Muktsar | Jul 15, 2024 ਮਿਮਿਟ ਮਲੋਟ ਵਿਖੇ ਅੱਜ ਪਿਛਲੇ 14 ਸਾਲਾਂ ਤੋਂ ਭਰਤੀ ਕੀਤੇ ਗਏ ਕੰਟਰੈਕਟ ਮੁਲਾਜ਼ਮਾਂ ਵੱਲੋਂ ਕਾਲੀਆਂ ਪੱਟੀਆਂ ਲਗਾ ਕੇ ਕਾਲਜ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੁਨੀਅਨ ਆਗੂਆਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਕੰਟਰੈਕਟ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਜੋ ਵੱਡੇ-ਵੱਡੇ ਇਸ਼ਤਿਹਾਰ ਜਾਰੀ ਕਰ ਰਹੀ ਹੈ ਉਹ ਨਿਰਾ ਝੂਠ ਦਾ ਪੁਲੰਦਾ ਹੈ।