ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਤਹਿਤ ਸਿਟੀ ਪੁਲਿਸ ਬਸੀ ਪਠਾਣਾ ਨੇ ਤਿੰਨ ਔਰਤਾਂ ਸਣੇ ਛੇ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਡੀਐਸਪੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਨਾਮਜ਼ਦ ਵਿਅਕਤੀਆਂ 'ਤੇ ਮ੍ਰਿਤਕ ਵਿਅਕਤੀ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇਣ ਦੇ ਇਲਜ਼ਾਮ ਲੱਗੇ ਹਨ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।