ਭਿੱਖੀਵਿੰਡ: ਪਿੰਡ ਆਮੀਸ਼ਾਹ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਅਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ
ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਜੋਨ ਭਾਈ ਤਾਰੂ ਜੀ ਦੀ ਇਕਾਈ ਅਮੀਸਾਹ ਪ੍ਰਧਾਨ ਕਸ਼ਮੀਰ ਸਿੰਘ ਫੋਜੀ ਅਤੇ ਕਾਰਜ ਸਿੰਘ ਦੀ ਅਗਵਾਈ ਹੇਠ ਮੋਦੀ ਸਰਕਾਰ, ਖੱਟਰ ਸਰਕਾਰ ਦਾ ਪੁੱਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਸ਼ਮੀਰ ਸਿੰਘ ਫੋਜੀ ਅਤੇ ਕਾਰਜ ਸਿੰਘ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਉਪਰ ਮੋਦੀ ਸਰਕਾਰ ਤੇ ਖੱਟਰ ਸਰਕਾਰ ਤਸ਼ੱਸਦ ਢਾਹ ਰਹੀ ਹੈ ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ।