ਗਿੱਦੜਬਾਹਾ: ਜਿਲਾ ਸ਼੍ਰੀ ਮੁਕਤਸਰ ਸਾਹਿਬ ਚ ਭਾਜਪਾ ਆਗੂਆਂ ਦੀ ਸਟੇਜ ਨਹੀਂ ਲੱਗਣ ਦੇਵਾਂਗੇ- ਬਿੱਟੂ ਮੱਲਣ ਬਲਾਕ ਪ੍ਰਧਾਨ ਗਿੱਦੜਬਾਹਾ ਬੀਕੇਯੂ ਉਗਰਾਹਾਂ
ਭਕਯੂ ਉਗਰਾਹਾ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਿਲਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਬਿੱਟੂ ਮੱਲਣ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਸੰਘਰਸ਼ ਦੌਰਾਨ ਕਿਸਾਨਾਂ ਤੇ ਅਨੇਕਾਂ ਅੱਤਿਆਚਾਰ ਕੀਤੇ ਹਨ ਤੇ ਹੁਣ ਭਾਜਪਾ ਉਮੀਦਵਾਰ ਪੰਜਾਬ ਵਿੱਚ ਆ ਕੇ ਕਿਸਾਨਾਂ ਤੋਂ ਵੋਟਾਂ ਮੰਗ ਰਹੇ ਹਨ ਪਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਭਾਜਪਾ ਦੇ ਉਮੀਦਵਾਰਾਂ ਦੀ ਸਟੇਜ ਨਹੀ ਲੱਗਣ ਦੇਵਾਗੇ।