ਮੁਕਤਸਰ: ਤੀਆਂ ਦੇ ਸੱਭਿਆਚਾਰਕ ਮੇਲੇ ਵਿੱਚ ਔਰਤਾਂ ਦਾ ਵੱਧ ਤੋਂ ਵੱਧ ਭਾਗੀਦਾਰ ਹੋਣਾ ਜ਼ਰੂਰੀ : ਡਿਪਟੀ ਕਮਿਸ਼ਨਰ
ਸਭਿਆਚਾਰਕ ਮਾਮਲੇ ਪੰਜਾਬ ਵਲੋਂ ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪ੍ਰਧਾਨਗੀ ਹੇਠ ਰਿਵਿਊ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ 2024 ਤੱਕ ਤੀਆਂ ਦਾ ਸਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।