ਮਲੋਟ: ਨਵੇਂ ਫੌਜਦਾਰੀ ਕਾਨੂੰਨਾਂ ਖਿਲਾਫ਼ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਮਲੋਟ 'ਚ ਰੋਸ ਮਾਰਚ ਦਾ ਐਲਾਨ
ਮੋਦੀ ਹਕੂਮਤ ਵਲੋਂ ਲਿਆਂਦੇ ਨਵੇਂ ਫੌਜਦਾਰੀ ਕਾਨੂੰਨਾਂ ਸਮੇਤ ਯੂ ਏ ਪੀ ਏ, ਐਨ ਐਸ ਏ ਤੇ ਅਫਸਪਾ ਵਰਗੇ ਸਾਰੇ ਕਾਨੂੰਨ ਨੂੰ ਰੱਦ ਕਰਨ ਆਦਿ ਮੰਗਾਂ ਨੂੰ ਵੱਖ ਵੱਖ ਤਬਕਿਆਂ ਦੀਆਂ ਜਨਤਕ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਮਲੋਟ ਵਿਖੇ ਰੋਸ ਮੁਜਾਹਰਾ ਕੀਤਾ ਜਾਵੇਗਾ। ਇਹ ਫੈਸਲਾ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਟੀ ਐਸ ਯੂ ਤੇ ਡੀ ਟੀ ਐਫ਼ ਦੀ ਲੰਬੀ ਵਿਖੇ ਹੋਈ ਸਾਂਝੀ ਮੀਟਿੰਗ ਚ ਲਿਆ ਗਿਆ।