ਮੁਕਤਸਰ: ਜ਼ਿਲ੍ਹਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ । ਪੁਲਿਸ ਵੱਲੋਂ ਇਹ ਜਾਣਕਾਰੀ ਸ਼ਾਮ 7 ਵਜੇ ਹਾਸਿਲ ਹੋਈ। ਪੁਲਿਸ ਨੇ ਸੰਬੰਧਿਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ।