ਪਠਾਨਕੋਟ: ਤਿਉਹਾਰਾਂ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਦਾ ਸਖ਼ਤ ਪਹਿਰਾ, ਬੱਸ ਸਟੈਂਡ ਤੇ ਰੇਲਵੇ ਸਟੇਸ਼ਨ 'ਤੇ ਚੈਕਿੰਗ
ਤਿਉਹਾਰਾਂ ਦੌਰਾਨ ਪਠਾਨਕੋਟ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਐਸਐਸਪੀ ਮਨਪ੍ਰੀਤ ਸਿੰਘ ਕੰਬੋਜ ਦੇ ਨਿਰਦੇਸ਼ਾਂ 'ਤੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਵਿੱਚ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ।