ਪਟਿਆਲਾ: ਪਟਿਆਲਾ ਚ ਭਾਜਪਾ ਨੂੰ ਵੱਡਾ ਝਟਕਾ ਸਟੇਟ ਐਗਜੈਕਟਿਵ ਕਮੇਟੀ ਦੇ ਮੈਂਬਰ ਅਕਾਲੀ ਦਲ ਚ ਸ਼ਾਮਿਲ।
ਭਾਜਪਾ ਦੀ ਸਟੇਟ ਐਗਜੈਕਟਿਵ ਕਮੇਟੀ ਦੇ ਮੈਂਬਰ ਸਮੀਰ ਸਿੰਘ ਸੀੜਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਦੇ ਵਿੱਚ ਸ਼ਾਮਿਲ ਹੋ ਗਏ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੋਰ ਪਾਰਟੀਆਂ ਦੇ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਤੋਂ ਸਾਫ ਹੈ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ।