ਗੁਰਦਾਸਪੁਰ: ਪੁਲਿਸ ਨੇ ਕਾਹਨੂੰਵਾਨ ਬੱਸ ਸਟੈਂਡ ਦੇ ਨਜ਼ਦੀਕ ਲਗਾਏ ਨਾਕੇ ਦੌਰਾਨ ਜਬਰ ਜਨਾਹ ਦੇ ਕੇਸ ਵਿੱਚ ਭਗੌੜੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਐਸਐਸਪੀ ਗੁਰਦਾਸਪੁਰ ਸ੍ਰੀ ਹਰੀਸ਼ ਦਿਆਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਕਰਨ,ਨਸ਼ਾ ਵੇਚਣ, ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਤੇ ਭਗੌੜੇ ਨੌਜਵਾਨਾਂ ਨੂੰ ਫੜਨ ਲਈ ਪੁਲਸ ਵੱਲੋਂ ਵਿੱਡੀ ਗਈ ਮੁਹਿੰਮ ਦੇ ਤਹਿਤ ਗੁਰਦਾਸਪੁਰ ਪੁਲਿਸ ਥਾਣਾ ਕਾਹਨੂੰਵਾਨ ਦੀ ਟੀਮ ਨੇ ਬਸ ਸਟੈਂਡ ਕਾਹਨੂੰਵਾਨ ਦੇ ਨਜਦੀਕ ਲਗਾਏ ਨਾਕੇ ਦੌਰਾਨ ਕਰੀਬ ਚਾਰ ਵਜੇ ਦਿਨ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਹੈ।