ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਥਿੰਦ ਵੱਲੋਂ ਮੰਡੀ ਬੋਰਡ ਅਤੇ ਬੀਐਂਡਆਰ ਵਿਭਾਗ ਨੂੰ ਸ਼ਹਿਰ ਦੀਆਂ ਟੁੱਟ ਚੁੱਕੀਆਂ ਸੜਕਾਂ ਨੂੰ ਠੀਕ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਨੂੰ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।