ਸੁਨਾਮ: ਦਿੜਬਾ ਵਿਖੇ ਸੀਵਰੇਜ ਦੀ ਸਮੱਸਿਆ ਕਾਰਨ ਲੋਕ ਪਰੇਸ਼ਾਨ , ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
Sunam, Sangrur | Jul 16, 2024 ਇਹ ਤਸਵੀਰਾਂ ਹਨ ਦਿੜਬਾ ਦੀਆਂ ਜਿੱਥੇ ਸੀਵਰੇਜ ਦੇ ਗੰਦੇ ਪਾਣੀ ਦੇ ਵਿੱਚ ਦੀ ਲੋਕਾਂ ਨੂੰ ਲੰਘਣ ਲਈ ਮਜਬੂਰ ਹੋਣਾ ਪੈ ਰਿਹਾ ਤੇ ਇਹ ਹਲਕਾ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਹੈ ਜਿੱਥੇ ਹਾਲ ਬਦ ਤੋਂ ਬਦਤਰ ਬਣੇ ਹੋਏ ਹਨ ਇਲਾਕੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ ਅੱਜ ਇਸ ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਖਿਲਾਫ ਜਮ ਕੇ ਪੜਾਸ ਕੱਢੀ,