ਮੋਰਿੰਡਾ: ਸੀਵਰਮੈਨਾਂ ਦੀ 7 ਰੋਜ਼ਾ ਹੜਤਾਲ ਸ਼ੁਰੂ, ਸਰਕਾਰ ਤੋਂ ਮੰਗ ਰਹੇ ਹੱਕ
ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਨੇ ਆਊਟਸੋਰਸ ਕਾਮਿਆਂ ਨੂੰ ਸਰਕਾਰੀ ਪ੍ਰਬੰਧ ਹੇਠ ਲਿਆਉਣ ਦੀ ਮੰਗ ਨੂੰ ਲੈ ਕੇ 7 ਰੋਜ਼ਾ ਹੜਤਾਲ ਸ਼ੁਰੂ ਕੀਤੀ ਹੈ। ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਅਕਤੂਬਰ ਤੋਂ ਬਾਅਦ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।