ਪਟਿਆਲਾ: ਸਿਆਸੀ ਘੋਸ਼ਣਾ ਪੱਤਰ ਨੂੰ ਕਾਨੂੰਨੀ ਦਾਇਰੇ 'ਚ ਨਾ ਲਿਆਉਣ 'ਤੇ ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਖਿਲਾਫ ਪਟਿਆਲਾ ਵਿਖੇ NPWC ਨੇ ਕੀਤਾ ਪ੍ਰਦਰਸ਼ਨ
ਪਟਿਆਲਾ ਵਿਖੇ ਸਿਆਸੀ ਐਲਾਨੇ ਪੱਤਰ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣ ਲਈ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ 'ਤੇ ਕੋਈ ਕਦਮ ਨਾ ਚੁੱਕੇ ਜਾਣ 'ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖਿਲਾਫ ਧਰਨਾ ਦਿੱਤਾ। ਇਸ ਦੀ ਅਗਵਾਈ ਕਲੱਬ ਦੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਕੀਤੀ ਗਈ।