ਮੁਕਤਸਰ: ਕੋਟਕਪੂਰਾ ਰੋਡ ਬਾਈਪਾਸ ਤੇ ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਮਾਡਲ ਟਾਊਨ ਤੇ ਅੰਬੇਦਕਰ ਨਿਵਾਸੀਆਂ ਨੇ ਕੀਤਾ ਰੋਡ ਜਾਮ #jansamasya
ਸ਼੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ ਅਤੇ ਅੰਬੇਦਕਰ ਨਗਰ ਦੀ ਗਲੀ ਨੰਬਰ ਇੱਕ ਨਿਵਾਸੀਆਂ ਵੱਲੋਂ ਕੋਟਕਪੂਰਾ ਰੋਡ ਬਾਈਪਾਸ ਤੇ ਧਰਨਾ ਦੇ ਕੇ ਜਾਮ ਲਗਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਤੋਂ ਪਰੇਸ਼ਾਨ ਹਨ, ਪਰ ਉਹਨਾਂ ਲਈ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਇਹ ਧਰਨਾ ਦੁਪਹਿਰ ਕਰੀਬ 3 ਵਜ਼ੇ ਤੱਕ ਵੀ ਜਾਰੀ ਸੀ। ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਸਨ।