ਸੰਗਰੂਰ: ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ: ਡੀਸੀ
ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਬਿਨੈਕਾਰਾਂ ਨੂੰ ਸਮਾਂਬੱਧ ਤਰੀਕੇ ਨਾਲ ਪ੍ਰਵਾਨਗੀਆਂ ਦੇਣ ਲਈ ਲੋਕ ਸਭਾ ਹਲਕਾ 12- ਸੰਗਰੂਰ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।