ਪਠਾਨਕੋਟ: ਪਠਾਨਕੋਟ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, ਵੱਖ-ਵੱਖ ਇਲਾਕਿਆਂ 'ਚ CASO ਸਰਚ
ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਹੌਟਸਪੌਟ ਇਲਾਕਿਆਂ ਵਿੱਚ ਕੋਰਡਨ ਐਂਡ ਸਰਚ ਆਪ੍ਰੇਸ਼ਨ (CASO) ਚਲਾਇਆ। ਪੁਲਿਸ ਨੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਅਤੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ। ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।