ਮੁਕਤਸਰ: ਜਲਾਲਾਬਾਦ ਰੋਡ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਹਿਰਾਸਤ 'ਚ ਲਏ ਕਿਸਾਨਾਂ ਦੇ ਵਿਰੋਧ ਵਜੋਂ ਥਾਣਾ ਸਦਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਆਗੂਆਂ ਦੀ ਧੜ ਪਕੜ ਕਰਨ ਦੇ ਵਿਰੋਧ ਵਿੱਚ ਸਵੇਰੇ ਕਰੀਬ 11 ਵਜੇ ਥਾਣਾ ਸਦਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜ ਮਾਰਚ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਅਸਫ਼ਲ ਕਰਨ ਲਈ ਕਿਸਾਨ ਆਗੂਆਂ ਦੀ ਧੜ ਪਕੜ ਕੀਤੀ ਜਾ ਰਹੀ ਹੈ।