ਖਮਾਣੋਂ: ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਨੇ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਨੂੰ ਕੀਤਾ ਸਨਮਾਨਿਤ
ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਅਕਾਲੀ ਦਲ ਦੇ ਨਵੇਂ ਬਣੇ ਸਰਪ੍ਰਸਤ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਦਾ ਸਨਮਾਨ ਕੀਤਾ। ਰਾਜੇਸ਼ ਸਿੰਗਲਾ ਨੇ ਅਕਾਲੀ ਦਲ ਵੱਲੋਂ ਨਵੀਂ ਜ਼ਿੰਮੇਵਾਰੀ ਮਿਲਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰਾ ਕੀਤਾ।