ਸੰਗਰੂਰ: ਜੇਲ ਵਿੱਚੋ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਸਿਟੀ 1 ਸੰਗਰੂਰ ਨੇ ਨਾਮਾਲੂਮ ਵਿਅਕਤੀ ਖਿਲਾਫ ਕੀਤਾ ਮੁਕਦਮਾ ਦਰਜ
ਅੱਜ ਪ੍ਰਾਪਤ ਹੋਈ ਕ੍ਰਾਈਮ ਸ਼ੀਟ ਅਨੁਸਾਰ ਥਾਣਾ ਸਿਟੀ 1 ਸੰਗਰੂਰ ਵਿਖੇ ਮਾਮਲਾ ਦਰਜ ਹੋਇਆ। ਮਾਮਲਾ ਇਹ ਹੈ ਕਿ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਨੇ ਜਾਣਕਾਰੀ ਦਿੱਤੀ ਕਿ ਜੇਲ ਵਿਚ ਤਲਾਸ਼ੀ ਦੌਰਾਨ ਜੋਨ ਬੀ ਦੇ ਬਰਾਂਡੇ ਵਿਚ ਬਣੇ ਬਿਜਲੀ ਵਾਲੇ ਬਕਸੇ ਵਿਚ ਛੁਪਾਇਆ ਹੋਇਆ ਲਵਾਰਿਸ ਹਾਲਤ ਵਿੱਚ ਇਕ ਮੋਬਾਈਲ ਫੋਨ ਬਰਾਮਦ ਹੋਇਆ। ਜਿਸ ਕਰਕੇ ਥਾਣਾ ਸਿਟੀ 1 ਸੰਗਰੂਰ ਨੇ ਨਾਮਾਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ।