ਖੰਨਾ: ਪਾਇਲ ਦੇ ਵਿਧਾਇਕ ਨੇ ਪਿੰਡ ਨਿਜ਼ਾਮਪੁਰ ਵਿਖੇ ਖੇਡ ਮੈਦਾਨ ਬਣਾਉਣ ਦਾ ਰੱਖਿਆ ਨੀਂਹ ਪੱਥਰ ਹਲਕਾ ਪਾਇਲ ਅੰਦਰ 21 ਨਵੇਂ ਬਣਾਏ ਜਾਣਗੇ ਖੇਡ ਮੈਦਾਨ
ਪੇਂਡੂ ਵਿਕਾਸ ਤੇ ਬਲਾਕ ਪੰਚਾਇਤ ਅਫ਼ਸਰ ਮਲੌਦ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ ਵਿਖੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੀ ਹਾਜਰੀ ਦੌਰਾਨ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਜੀਵਨ ਵਿਚ ਚੰਗੇ ਖੇਡ ਮੈਦਾਨਾਂ ਦਾ ਹੋਣਾ ਬਹੁਤ ਜਰੂਰੀ ਹੈ।