ਸੰਗਰੂਰ: ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਆਗੂਆਂ ਦੀ ਭੁੱਖ ਹੜਤਾਲ ਮਹਿਜ਼ ਇਕ ਡਰਾਮਾ : ਸਾਬਕਾ ਖਜਾਨਾ ਮੰਤਰੀ, ਪਰਮਿੰਦਰ ਢੀਂਡਸਾ
ਸਾਬਕਾ ਖਜਾਨਾ ਮੰਤਰੀ ਪਰਮਿੰਦਰ ਢੀਂਡਸਾ ਨੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਭੁੱਖ ਹੜਤਾਲ ਨੂੰ ਮਹਿਜ਼ ਇਕ ਡਰਾਮਾ ਕਰਾਰ ਦਿੱਤਾ। ਉਹਨਾਂ ਨੇ ਕਿਹਾ ਕਿ ਅਸਲ ਵਿਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਪ ਦੇ ਕੁੱਝ ਆਗੂਆਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਦਰੋਂ ਅੰਦਰੀਂ ਪੂਰਾ ਖ਼ੁਸ਼ ਹੈ।