ਭਿੱਖੀਵਿੰਡ: ਪਿੰਡ ਘਰਿਆਲਾ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਸੜਕ ਬਣਾਉਣ ਦਾ ਰੱਖਿਆ ਨੀਂਹ ਪੱਥਰ
ਪੰਜਾਬ ਦੀ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਪਿੰਡ ਘਰਿਆਲਾ ਅਤੇ ਤਲਵੰਡੀ ਸੋਭਾ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਨੇ ਕਿਹਾ, ਸੜਕਾਂ ਬਣਾਉਣ ਦਾ ਕੰਮ ਜਲਦ ਹੀ ਸ਼ੁਰੂ ਹੋਵੇਗਾ ਅਤੇ ਉਹਨਾਂ ਨੇ ਕਿਹਾ, 'ਆਪ' ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ।