ਮੁਕਤਸਰ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ "ਆਪ੍ਰੇਸ਼ਨ ਈਗਲ-5" ਤਹਿਤ ਚਲਾਇਆ ਗਿਆ ਸਰਚ ਅਭਿਆਨ
ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਨਾਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਨਸ਼ੇ ਵੇਚਣ ਵਾਲਿਆਂ ਦੇ ਟਿਕਾਣਿਆਂ ਤੇ ਸਰਚ ਕੀਤਾ ਜਾ ਰਿਹਾ ਹੈ।