ਮਲੇਰਕੋਟਲਾ: ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਡੀਸੀ ਅਤੇ ਐਸਐਸਪੀ ਵੱਲੋਂ ਐਕਸਾਈਜ਼ ਵਿਭਾਗ ਨਾਲ ਮੀਟਿੰਗ ਕੀਤੀ ਗਈ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਐਸਐਸਪੀ ਮਾਲੇਰਕੋਟਲਾ ਡਾ. ਸਿਮਰਤ ਕੌਰ ਵੱਲੋਂ ਡੀਸੀ ਦਫ਼ਤਰ ਮਾਲੇਰਕੋਟਲਾ ਵਿਖੇ ਆਬਕਾਰੀ ਅਤੇ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੀਸੀ ਡਾ. ਪੱਲਵੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਵਾਸਤੇ ਸਾਰਥਿਕ ਕਦਮ ਚੁੱਕੇ ਜਾਣ।