ਬਠਿੰਡਾ: ਭਾਈ ਰੂਪਾ ਵਿਖੇ ਹੋਏ ਕਤਲ ਦੇ ਮਾਮਲੇ ਵਿੱਚ ਏਜੀਟੀਐਫ ਨੇ ਦੋ ਪਿਸਤੌਲ ਅਤੇ ਪੰਜ ਕਾਰਤੂਸਾਂ ਦੇ ਨਾਲ ਦੋ ਹੋਰ ਮੁਲਜ਼ਮ ਕੀਤੇ ਗ੍ਰਿਫ਼ਤਾਰ
5 ਫਰਵਰੀ ਨੂੰ ਬਠਿੰਡਾ ਦੇ ਪਿੰਡ ਭਾਈਰੂਪਾ ਵਿਖੇ ਸਤਿੰਦਰ ਸਿੰਘ ਉਰਫ ਸੱਤੀ ਦਾ ਕਤਲ ਹੋ ਗਿਆ ਸੀ ਅਤੇ ਬਠਿੰਡਾ ਪੁਲਿਸ ਵੱਲੋਂ ਛੇ ਲੋਕਾਂ ਨੂੰ ਪਹਿਲਾਂ ਗਿਰਫਤਾਰ ਕੀਤਾ ਜਾ ਚੁੱਕਾ ਹੈ। ਹੁਣ ਏਜੀਟੀਐਫ ਦੀ ਪੁਲਿਸ ਪਾਰਟੀ ਵੱਲੋਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨਾਂ ਦੇ ਕੋਲੋਂ ਦੋ ਪਿਸਟਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।