ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਅੱਜ DAV ਵੈਸ਼ ਸੀਨੀਅਰ ਸੈਕੰਡਰੀ ਸਕੂਲ, ਗਿੱਦੜਬਾਹਾ ਵਿਖੇ ਅਜਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਪਹੁੰਚ ਕੇ ਸ਼ਿਰਕਤ ਕੀਤੀ। 🇮🇳
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਦੇ ਅੰਦਰ ਦੇਸ਼ ਪ੍ਰਤੀ ਪਿਆਰ, ਜੋਸ਼ ਅਤੇ ਜਜ਼ਬਾ ਦੇਖ ਕੇ ਬੇਹੱਦ ਮਾਣ ਮਹਿਸੂਸ ਹੋਇਆ।ਆਓ, ਇਸ ਅਜਾਦੀ ਦਿਵਸ ’ਤੇ ਆਪਣੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਸੰਕਲਪ ਕਰੀਏ।
🇮🇳 ਅਜਾਦੀ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ।
ਜੈ ਹਿੰਦ! 🇮🇳