ਮਲੋਟ: ਪਿੰਡ ਅਬਲ ਖੁਰਾਣਾ ਵਿਖੇ ਰੇਡੀਮੇਟ ਕੱਪੜਿਆਂ ਦੀ ਦੁਕਾਨ 'ਤੇ ਲੱਗੀ ਅੱਗ , ਕਰੀਬ 1 ਲੱਖ ਰੁਪਏ ਦਾ ਹੋਇਆ ਨੁਕਸਾਨ
Malout, Muktsar | Jul 21, 2024 ਪਿੰਡ ਅਬਲ ਖੁਰਾਣਾ ਵਿਖੇ ਇਕ ਰੈਡੀਮੇਟ ਕੱਪੜਿਆਂ ਦੀ ਦੁਕਾਨ ਤੇ ਅੱਗ ਲੱਗ ਗਈ। ਅੱਗ ਲੱਗਣ ਨਾਲ ਕਰੀਬ ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਲੰਘੀ ਰਾਤ ਨੂੰ ਪਿੰਡ ਅਬੁਲਖੁਰਾਣਾ ਵਿਖੇ ਇੱਕ ਰੈਡੀਮੇਟ ਕੱਪੜਿਆਂ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਬਿਜਲੀ ਸਰਕਟ ਮੰਨਿਆ ਜਾ ਰਿਹਾ। ਦੁਕਾਨਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਕਰੀਬ ਲੱਖ ਰੁਪਏ ਦਾ ਨੁਕਸਾਨ ਹੋ ਗਿਆ