ਗੁਰਦਾਸਪੁਰ: ਪਿੰਡ ਬਿਸ਼ਨਕੋਟ ਵਿੱਚ ਲੋਹੇ ਦੀ ਰਾਡ ਨਾਲ ਸਿਰ ’ਚ ਵਾਰ ਕਰਕੇ ਨੌਜਵਾਨ ਦੀ ਹੱਤਿਆ, ਇੱਕ ਗ੍ਰਿਫ਼ਤਾਰ, ਦੂਜਾ ਫਰਾਰ
ਗੁਰਦਾਸਪੁਰ ਦੇ ਪਿੰਡ ਬਿਸ਼ਨਕੋਟ ਵਿੱਚ ਲੋਹੇ ਦੀ ਰਾਡ ਨਾਲ ਸਿਰ ’ਚ ਵਾਰ ਕਰਕੇ ਬਹਾਦਰ ਸਿੰਘ ਨਾਮਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮੁਲਜ਼ਮ ਸੁਖਵਿੰਦਰ ਸਿੰਘ ਅਤੇ ਪਾਲ ਕੌਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਸੁਖਵਿੰਦਰ ਸਿੰਘ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।