ਨਵਾਂਸ਼ਹਿਰ: ਨਸ਼ਿਆਂ ਵਿਰੁੱਧ ਜੰਗ ਤੇਜ਼, ਡਿਪਟੀ ਕਮਿਸ਼ਨਰ ਵੱਲੋਂ ਨਵੇਂ ਨਿਰਦੇਸ਼ ਜਾਰੀ
ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਮੀਖਿਆ ਕੀਤੀ। ਨਸ਼ਾ ਪੀੜਤਾਂ ਦੇ ਇਲਾਜ, ਪੁਨਰਵਾਸ ਅਤੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ ਗਿਆ। ਹੌਟਸਪੌਟ ਇਲਾਕਿਆਂ ਵਿੱਚ ਸਫ਼ਾਈ, ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਪ੍ਰਬੰਧਾਂ ਨੂੰ ਤੇਜ਼ ਕਰਨ ਦੇ ਹੁਕਮ ਦਿੱਤੇ ਗਏ ਹਨ।