ਨਵਾਂਸ਼ਹਿਰ: ਨਵਾਂਸ਼ਹਿਰ ਜ਼ਿਲ੍ਹੇ ਦੀਆਂ 30 ਪੱਕੀਆਂ ਤੇ 10 ਆਰਜੀ ਮੰਡੀਆਂ ਵਿੱਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ
ਨਵਾਂਸ਼ਹਿਰ: ਅੱਜ ਮਿਤੀ 15 ਸਤੰਬਰ 2025 ਦੀ ਸ਼ਾਮ 4:30 ਵਜੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਤੋਂ ਜ਼ਿਲ੍ਹਾ ਨਵਾਂਸ਼ਹਿਰ ਦੀਆਂ 30 ਪੱਕੀਆਂ ਤੇ 10 ਆਰਜੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸੀਜਨ ਦੌਰਾਨ 3.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਹਰੇਕ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆਰਤੀਆਂ ਦੀ ਲੋੜ ਅਨੁਸਾਰ ਬੰਦੋਬਸਤ ਅਮਲ ਵਿੱਚ ਲਿਆਂਦੇ ਗਏ ਹਨ।