ਜਲੰਧਰ 2: ਲਾਂਬੜਾ ਦੇ ਪਿੰਡ ਨਿਜਰਾ ਵਿਖੇ ਨਹਿਰ ਦੇ ਕੰਢੇ ਖੇਤਾਂ ਦੇ ਕੋਲ ਇੱਕ ਨੌਜਵਾਨ ਦੀ ਮਿਲੀ ਲਾਸ਼
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਿੱਦਾਂ ਹੀ ਉਹਨਾਂ ਨੂੰ ਸੂਚਨਾ ਮਿਲੀ ਤਾਂ ਮੌਕੇ ਤੇ ਪੁੱਜੇ ਅਤੇ ਖੇਤਾਂ ਦੇ ਕੋਲ ਇੱਕ ਪ੍ਰਵਾਸੀ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਉਸ ਦੇ ਸੱਟਾਂ ਵੀ ਲੱਗੀਆਂ ਹੋਈਆਂ ਹਨ ਜਿਸ ਤੋਂ ਬਾਅਦ ਉਹਨਾਂ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਭੇਜ ਦਿੱਤਾ ਹੈ। ਫਿਲਹਾਲ ਹਾਲੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਪਾਈ ਤੇ ਪੁਲਿਸ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।