ਫਾਜ਼ਿਲਕਾ: ਫਾਜ਼ਿਲਕਾ ਦੇ ਫਲਾਈਓਵਰ ਤੇ ਤੂੜੀ ਦੀਆਂ ਗੱਠਾਂ ਨਾਲ ਭਰੀ ਟਰੈਕਟਰ ਟਰਾਲੀ ਨੂੰ ਲੱਗੀ ਅੱਗ
ਫਾਜ਼ਿਲਕਾ ਦੇ ਫਲਾਈਓਵਰ ਤੇ ਤੂੜੀ ਦੀਆਂ ਗੱਠਾਂ ਦੇ ਨਾਲ ਭਰੀ ਟਰੈਕਟਰ ਟਰਾਲੀ ਨੂੰ ਅੱਗ ਲੱਗ ਗਈ । ਜਿਸ ਤੋਂ ਬਾਅਦ ਮੌਕੇ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ । ਗਨੀਮਤ ਰਹੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਪਰ ਪਰਾਲੀ ਦੀਆਂ ਗੱਠਾਂ ਕਾਫੀ ਸੜ ਗਈਆਂ ਨੇ । ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ।