ਭਿੱਖੀਵਿੰਡ: ਪਿੰਡ ਨਾਰਲੀ ਵਿਖੇ ਮਾਨਯੋਗ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਤੇ ਐਸਐਸਪੀ ਅਸ਼ਵਨੀ ਕਪੂਰ ਵੱਲੋਂ ਲਗਾਇਆ ਗਿਆ ਨਸ਼ਿਆਂ ਸਬੰਧੀ ਸੈਮੀਨਾਰ
ਪਿੰਡ ਨਾਰਲੀ ਵਿਖੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਅਤੇ ਐਸ.ਐਸ.ਪੀ ਅਸ਼ਵਨੀ ਕਪੂਰ ਨੇ ਪਬਲਿਕ-ਪੁਲਿਸ ਸੰਬੰਧਾਂ ਨੂੰ ਬਿਹਤਰ ਬਣਾਉਣ ਲਈ ਪਿੰਡ ਕਮੇਟੀਆਂ ਅਤੇ ਸਰਹੱਦੀ ਪਿੰਡਾਂ ਦੇ ਨੁਮਾਇੰਦਿਆਂ ਨਾਲ ਪਬਲਿਕ ਮੀਟਿੰਗ ਕੀਤੀ। ਇਸ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਅਤੇ ਕਰਾਸ ਬਾਰਡਰ ਮੁੱਦਿਆਂ ਵਰਗੀਆਂ ਸ਼ਿਕਾਇਤਾਂ ਉਠਾਈਆਂ। ਇਨ੍ਹਾਂ ਸ਼ਿਕਾਇਤਾਂ ਨੂੰ ਪੁਲਿਸ ਨੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ।