ਮਲੇਰਕੋਟਲਾ: ਪਰਾਲੀ ਸਾੜਨ ਦੀ ਰੋਕਥਾਮ ਦੇ ਲਈ ਡੀਸੀ ਨੇ ਆਪਣੇ ਦਫਤਰ ਵਿਖੇ ਕੀਤੀ ਮੀਟਿੰਗ, ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਟੈਕਨੋਲੋਜੀ ਨਾਲ ਜੋੜਨ ਦਾ ਜੋਰ
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ । ਡੀਸੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਤੇ ਰਹਿਣ ਖੂੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲਗਾਤਾਰ ਪਹਿਲਕਦਮੀ ਕੀਤੀਆਂ ਜਾ ਰਹੀਆਂ ਨੇ । ਉਹਨਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਲਸਟਰਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ।