ਮੁਕਤਸਰ: ਪੰਜਾਬ ਨੂੰ ਟੀਬੀ ਮੁਕਤ ਕਰਨ ਲਈ ਘਰ ਘਰ ਜਾ ਕੇ ਟੀਮਾਂ ਕਰਨਗੀਆਂ ਮਰੀਜ਼ਾਂ ਦੀ ਪਹਿਚਾਣ : ਡਾਕਟਰ ਜਗਦੀਪ ਚਾਵਲਾ, ਸਿਵਲ ਸਰਜਨ
ਸ਼੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਦਫਤਰ ਵਿਖੇ ਪੰਜਾਬ ਸਰਕਾਰ ਵੱਲੋਂ ਟੀਬੀ ਦੀ ਬਿਮਾਰੀ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਸਿਵਲ ਸਰਜਨ ਡਾਕਟਰ ਜਗਦੀਪ ਚਾਵਲਾ ਦੀ ਅਗਵਾਈ ਹੇਠ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਸ਼ਾਮ ਕਰੀਬ 4 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।