ਅੰਮ੍ਰਿਤਸਰ 2: ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲੇ 'ਚ 14 ਆਰੋਪੀਆਂ ਨੂੰ ਮੁੜ ਤੋਂ ਮਾਣਯੋਗ ਅਦਾਲਤ 'ਚ ਕੀਤਾ ਪੇਸ਼, ਚਾਰ ਦਿਨ ਦਾ ਮਿਲਿਆ ਪੁਲਿਸ ਰਿਮਾਂਡ
ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲੇ ਚ 14 ਆਰੋਪੀਆਂ ਨੂੰ ਅੱਜ ਮੁੜ ਤੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਮਾਨਯੋਗ ਅਦਾਲਤ ਤੋਂ ਇਹਨਾਂ 14 ਆਰੋਪੀਆਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ। ਇਸ ਤੋਂ ਪਹਿਲਾਂ ਪੁਲਿਸ ਨੇ ਇਹਨਾਂ ਆਰੋਪੀਆਂ ਨੂੰ ਅਦਾਲਤ ਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ। ਅਤੇ ਉਹ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਦੁਬਾਰਾ ਪੇਸ਼ ਕੀਤਾ।