ਕਪੂਰਥਲਾ: ਸੁਭਾਨਪੁਰ: ਨਸ਼ਾ ਕਰਦੇ ਬੱਚਿਆਂ ਦੀ ਵੀਡੀਓ ਵਾਇਰਲ, ਪੁਲਿਸ ਨੇ ਦੋ ਨਾਬਾਲਿਗਾਂ ਨੂੰ ਹਸਪਤਾਲ ਭਰਤੀ ਕਰਾਇਆ
ਸੁਭਾਨਪੁਰ ਦੇ ਪਿੰਡ ਰਾਜਪੁਰ ਝੁੱਗੀਆਂ ਵਿੱਚ ਸੋਸ਼ਲ ਮੀਡੀਆ 'ਤੇ ਨਸ਼ਾ ਕਰਦੇ ਬੱਚਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲਿਸ ਨੇ 10 ਅਤੇ 13 ਸਾਲ ਦੇ ਦੋ ਨਾਬਾਲਿਗ ਭਰਾਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਨਸ਼ਾ ਛਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਹੈ।