ਫਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਹੜ ਆਇਆ ਤਾਂ ਕਾਫੀ ਫਸਲਾਂ ਦਾ ਨੁਕਸਾਨ ਹੋਇਆ ਹੈ । ਇਸੇ ਵਿਚਾਲੇ ਪਿੰਡ ਰੇਤੇਵਾਲੀ ਭੈਣੀ ਤੋਂ ਤਸਵੀਰਾਂ ਸਾਹਮਣੇ ਆਈਆਂ ਨੇ । ਜਿੱਥੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਲਾਤ ਇਹ ਨੇ ਕਿ ਹਾਲੇ ਵੀ ਹੜ ਦਾ ਪਾਣੀ ਕਈ ਫਸਲਾਂ ਵਿੱਚ ਜਮਾ ਹੈ । ਉਹਨਾਂ ਕਿਹਾ ਕਿ ਦਿੱਕਤ ਇੱਥੋਂ ਤੱਕ ਆ ਗਈ ਹੈ ਕਿ ਪੀਣ ਦੇ ਪਾਣੀ ਨੂੰ ਲੈ ਕੇ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਉਹਨਾਂ ਨੂੰ ਕਰਨਾ ਪੈ ਰਿਹਾ ਹੈ ।