ਦਸੂਆ: ਪਿੰਡ ਬਡਲਾ ਪਹੁੰਚੇ ਸਾਬਕਾ ਵਿਧਾਇਕ ਅਰੁਣ ਕੁਮਾਰ ਡੋਗਰਾ, ਸਰਕਾਰ 'ਤੇ ਸਾਧੇ ਨਿਸ਼ਾਨੇ
ਸਾਬਕਾ ਵਿਧਾਇਕ ਅਰੁਣ ਕੁਮਾਰ ਡੋਗਰਾ ਨੇ ਪਿੰਡ ਬਡਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਮੌਜੂਦਾ ਸਰਕਾਰ ਨੂੰ ਹਰ ਫਰੰਟ 'ਤੇ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਜਨਤਾ ਕਾਂਗਰਸ ਪਾਰਟੀ 'ਤੇ ਹੀ ਭਰੋਸਾ ਕਰਦੀ ਹੈ।