ਪਠਾਨਕੋਟ: ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਹੌਟਸਪੌਟ ਇਲਾਕਿਆਂ 'ਚ ਚੱਲੀ ਤਲਾਸ਼ੀ ਮੁਹਿੰਮ
ਪਠਾਨਕੋਟ ਪੁਲਿਸ ਨੇ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਨੇ ਸ਼ੱਕੀ ਥਾਵਾਂ ਦੀ ਘੇਰਾਬੰਦੀ ਕਰਕੇ ਨਿਗਰਾਨੀ ਵਧਾ ਦਿੱਤੀ ਹੈ। ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।