ਨਵਾਂਸ਼ਹਿਰ: ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਨਗਰ ਕੌਂਸਲ 'ਤੇ ਚੁੱਕੇ ਸਵਾਲ
ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਨਗਰ ਕੌਂਸਲ ਦੇ ਕੰਮਕਾਜ ਵਿੱਚ ਪ੍ਰਸ਼ਾਸਨਿਕ ਲਾਪਰਵਾਹੀ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।