ਮੁਕਤਸਰ: ਜ਼ਿਲ੍ਹਾ ਪੁਲਿਸ ਵੱਲੋਂ 90 ਕਿੱਲੋ ਭੁੱਕੀ ਅਤੇ 6 ਲੱਖ 60 ਹਜ਼ਾਰ ਰੁਪਏ ਡਰੱਗ ਮਨੀ ਦੇ ਨਾਲ 5 ਵਿਅਕਤੀ ਕੀਤੇ ਕਾਬੂ- ਜ਼ਿਲ੍ਹਾ ਪੁਲਿਸ ਮੁਖੀ
ਪਿੰਡ ਫਕਰਸਰ ਇੱਕ ਕਾਰ ਵਿੱਚੋਂ 55 ਕਿੱਲੋਗ੍ਰਾਮ ਪੋਸਤ ਅਤੇ 01 ਲੱਖ 09 ਹਜਾਰ ਰੁਪਏ ਡਰੱਗ ਮਨੀ ਸਮੇਤ 03 ਵਿਅਕਤੀਆਂ ਨੂੰ ਕਾਬੂ ਕਰਨ ਅਤੇ 02 ਹੋਰ ਵਿਅਕਤੀਆਂ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜ਼ਦ ਕਰਕੇ 35 ਕਿੱਲੋਗ੍ਰਾਮ ਪੋਸਤ ਅਤੇ 05 ਲੱਖ 50 ਹਜਾਰ ਰੁਪਏ ਡਰੱਗ ਮਨੀ ਬ੍ਰਾਮਦਗ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਇਸ ਸਬੰਧੀ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਤੁਸ਼ਾਰ ਗੁਪਤਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।