ਮਲੋਟ: ਖੇਤ ਮਜ਼ਦੂਰਾਂ ਨੇ ਖੁੱਡੀਆਂ ਵਿਖੇ ਖੇਤੀਬਾੜੀ ਮੰਤਰੀ ਨੂੰ ਮਿਲ ਮਸਲਿਆਂ ਨੂੰ ਹੱਲ ਕਰਨ ਦੀ ਕੀਤੀ ਮੰਗ, 21 ਅਗਸਤ ਧਰਨਾ ਦੇਣ ਦਾ ਕੀਤਾ ਐਲਾਨ
Malout, Muktsar | Aug 11, 2024 ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਜਨਤਕ ਵਫ਼ਦ ਮਿਲਿਆ ਗਿਆ। ਮਜ਼ਦੂਰ ਆਗੂਆਂ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਤੇ ਹੱਕੀ ਮਜ਼ਦੂਰ ਮੰਗਾਂ ਨੂੰ ਲੈ ਕੇ 21 ਅਗਸਤ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਲਾਉਣ ਦਾ ਐਲਾਨ ਵੀ ਕੀਤਾ।