ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸਬ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਸਾਲ 2012 ਵਿੱਚ ਪਿੰਡ ਭਨਾਮ ਦੇ ਲੋਕਾਂ ਵੱਲੋਂ ਇੱਕ ਮਾਮਲਾ ਦਰਜ ਕਰਾਇਆ ਗਿਆ ਸੀ ।ਉਹਨਾਂ ਨੇ ਦੱਸਿਆ ਕਿ ਬੀਤੇ ਕੱਲ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਮਾਮਲੇ ਵਿੱਚ ਸ਼ਾਮਿਲ ਇੱਕ ਵਿਅਕਤੀ ਸੁਜਾਨਪੁਰ ਟੀਰਾ ਵਿਖੇ ਲੁਕਿਆ ਹੋਇਆ ਹੈ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਗ੍ਰਿਫਤਾਰ ਕਰ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਏਗਾ।