ਭਵਾਨੀਗੜ੍ਹ: ਪਿੰਡ ਸੰਤੋਖਪੁਰਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਾ ਵਿਰੁੱਧ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਤ ਪੰਜਾਬ ਪ੍ਰਸ਼ਾਸਨ ਦੇ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਸੰਗਰੂਰ ਪ੍ਰਸ਼ਾਸਨ ਵੱਲੋਂ ਭੁਆਨੀਗੜ ਦੇ ਪਿੰਡ ਸੰਤੋਖਪੁਰਾ ਵਿਖੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਜਾਗਰੂਕ ਕੀਤਾ ਗਿਆ ਅਤੇ ਪਿੰਡ ਵਿੱਚ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਖਿਲਾਫ ਜਾਣਕਾਰੀ ਦੇਣ ਲਈ ਵੀ ਕਿਹਾ ਗਿਆ